ਗੁਰੂਗ੍ਰਾਮ ਵਿਚ ਦਲੇਰ ਮਹਿੰਦੀ ਦਾ 1.5 ਏਕੜ ਦਾ ਫਾਰਮ ਹਾਊਸ ਸੀਲ

0
57

ਗੁਰੂਗ੍ਰਾਮ-ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ। ਨਗਰ ਯੋਜਨਾ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲਾ ਟਾਊਨ ਪਲਾਨਰ (ਡੀਟੀਪੀ) ਅਮਿਤ ਮਧੋਲੀਆ ਨੇ ਕਿਹਾ, ‘ਇਹ ਝੀਲ ਦੇ ਕੈਚਮੈਂਟ ਖੇਤਰ ਵਿੱਚ ਬਣਾਏ ਗਏ ਅਣਅਧਿਕਾਰਤ ਫਾਰਮ ਹਾਊਸ ਸਨ। ਇਨਾਂ ਤਿੰਨਾਂ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਅਰਾਵਲੀ ਰੇਂਜ ਵਿੱਚ ਬਿਨਾਂ ਕਿਸੇ ਇਜਾਜ਼ਤ ਦੇ ਬਣਾਏ ਗਏ ਸਨ। ਸੋਨੀਆ ਘੋਸ਼ ਬਨਾਮ ਹਰਿਆਣਾ ਰਾਜ ਮਾਮਲੇ ਵਿਚ ਨੈਸ਼ਨਲ ਗ੍ਰੀਨ ਟਿ੍ਰਬਊਨਲ (ਐਨਜੀਟੀ) ਦੇ ਹੁਕਮਾਂ ਤੋਂ ਬਾਅਦ ਪੁਲਿਸ ਦੀ ਮਦਦ ਨਾਲ ਤਿੰਨਾਂ ਫਾਰਮ ਹਾਊਸਾਂ ਦੇ ਖਿਲਾਫ ਮੁਹਿੰਮ ਚਲਾਈ ਗਈ ਸੀ। ਥਾਣਾ ਸਦਰ ਸੋਹਾਣਾ ਦੇ ਥਾਣੇਦਾਰ ਦੀ ਅਗਵਾਈ ਹੇਠ ਪੁਲੀਸ ਟੀਮ ਉਥੇ ਤਾਇਨਾਤ ਸੀ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਪੁਸ਼ਟੀ ਕੀਤੀ ਕਿ ਤਿੰਨਾਂ ਵਿੱਚੋਂ ਇੱਕ ਫਾਰਮ ਹਾਊਸ ਗਾਇਕ ਦਲੇਰ ਮਹਿੰਦੀ ਦਾ ਹੈ ਜੋ ਕਰੀਬ ਡੇਢ ਏਕੜ ਵਿੱਚ ਬਣਿਆ ਹੈ।