ਮੁੱਖ ਮੰਤਰੀ ਦੀਆਂ ਧਮਕੀਆਂ ਤੋਂ ਡਰਾਂਗੇ ਨਹੀਂ-ਢੀਂਡਸਾ

0
42

ਦਿ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਕਿਉਂਕਿ ਉਹ ਪੰਜਾਬ ਦੇ ਪਟਵਾਰੀਆਂ ਤੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਖਾਲੀ ਪਈਆਂ ਤਿੰਨ ਹਜ਼ਾਰ ਪਟਵਾਰੀਆਂ ਦੀਆਂ ਅਸਾਮੀਆਂ ਭਰਨ। ਢੀਂਡਸਾ ਨੇ ਕਿਹਾ ਕਿ ਅੱਜ ਤਿੰਨ ਹਜ਼ਾਰ ਅਸਾਮੀਆਂ ਖਾਲੀ ਹੋਣ ਕਰਕੇ ਪਟਵਾਰੀਆਂ ਨੂੰ ਵਾਧੂ ਕੰਮ ਕਰਨਾ ਪੈ ਰਿਹਾ ਹੈ ਅਤੇ ਪਟਵਾਰੀ ਸਿਰਫ਼ 167 ਰੁਪਏ ਦਿਹਾੜੀ ਤੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜੁਲਾਈ 2022 ‘ਚ ਪਟਵਾਰੀਆਂ ਨੂੰ ਪੂਰੀ ਤਨਖਾਹ, ਪੁਰਾਣੀ ਪੈਨਸ਼ਨ ਸਕੀਮ ਅਤੇ ਇਕ ਸਾਲ ਦੀ ਸਿਖਲਾਈ ਦੌਰਾਨ ਤਨਖਾਹ ਦੇਣ ਦਾ ਐਲਾਨ ਕੀਤਾ ਸੀ, ਜੋ ਇੱਕ ਸਾਲ ਬੀਤਣ ‘ਤੇ ਵੀ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਉਲੀਕੇ ਪ੍ਰੋਗਰਾਮ ਅਨੁਸਾਰ ਇਕ ਸਤੰਬਰ ਤੋਂ ਕਲਮ ਛੋੜ ਹੜਤਾਲ ਸ਼ੁਰੂ ਕਰੇਗੀ।