ਹਰਮੀਤ ਵਿਦਿਆਰਥੀ ਨੂੰ ਸਦਮਾ

0
53

ਚੰਡੀਗੜ੍ਹ-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਮੈਂਬਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਹਰਮੀਤ ਵਿਦਿਆਰਥੀ ਦੇ ਪਿਤਾ ਅਮਰੀਕ ਸਿੰਘ ਦਾ ਅੱਜ ਫਿਰੋਜ਼ਪੁਰ ‘ਚ ਦੇਹਾਂਤ ਹੋ ਗਿਆ। ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ, ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਪ੍ਰਧਾਨ ਡਾ. ਸੁਰਜੀਤ ਜੱਜ, ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਦੀਪ, ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਅਤੇ ਕੌਮੀ ਕਮੇਟੀ ਦੇ ਮੈਂਬਰ ਡਾ. ਸਰਬਜੀਤ ਸਿੰਘ ਸਮੇਤ ਨਾਵਲਕਾਰ ਬਲਦੇਵ ਮੋਗਾ, ਡਾ. ਪਰਮਿੰਦਰ ਸਿੰਘ, ਡਾ. ਸੁਰਜੀਤ, ਕਿਰਪਾਲ ਕਜ਼ਾਕ, ਸੁਰਜੀਤ ਬਰਾੜ ਘੋਲੀਆ, ਸੁਰਿੰਦਰ ਗਿੱਲ, ਜਸਪਾਲ ਮਾਨਖੇੜਾ, ਜੋਗਿੰਦਰ ਨਿਰਾਲਾ ਤੇ ਹੋਰਨਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੇ ਸਦਮੇ ਮਨੁੱਖ ਨੂੰ ਲੰਬੇ ਸਮੇਂ ਤੱਕ ਪ੍ਰਭਾਵਿਤ ਕਰਦੇ ਹਨ। ਇਸ ਦੁੱਖ ਦੀ ਘੜੀ ਵਿੱਚ ਉਹ ਹਰਮੀਤ ਵਿਦਿਆਰਥੀ ਨਾਲ ਖੜ੍ਹੇ ਹਨ।