ਵਿਵਾਦ ਸੁਲਝਾਉਣ ਲਈ ਭਾਰਤ ਨਾਲ ‘ਨਿੱਜੀ ਗੱਲਬਾਤ’ ਕਰਨਾ ਚਾਹੁੰਦਾ ਹੈ ਕੈਨੇਡਾ, ਵਿਦੇਸ਼ ਮੰਤਰੀ ਨੇ ਦਿੱਤਾ ਬਿਆਨ

0
48

ਓਟਾਵਾ: ਕੈਨੇਡਾ ਤੇ ਭਾਰਤ ਵਿਚ ਚੱਲ ਰਹੇ ਵਿਵਾਦ ਵਿਚ ਕੈਨੇਡਾ ਹੁਣ ਝੁਕਦਾ ਨਜ਼ਰ ਆ ਰਿਹਾ ਹੈ। ਖਾਲਿਸਤਾਨੀ ਸਮਰੱਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਕਾਰਨ ਦੋਵਾਂ ਦੇਸ਼ਾਂ ਵਿਚ ਚੱਲ ਰਹੇ ਝਗੜੇ ਨੂੰ ਕੈਨੇਡਾ ਪੂਰੀ ਤਰ੍ਹਾਂ ਖਤਮ ਕਰਨਾ ਚਾਹੁੰਦਾ ਹੈ। ਮੰਗਲਵਾਰ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਕਿਹਾ ਕਿ ਉਸ ਦਾ ਦੇਸ਼ ਭਾਰਤ ਨਾਲ ਚੱਲ ਰਹੇ ਵਿਵਾਦ ਨੂੰ ਖਤਨ ਕਰਨ ਲਈ ਭਾਰਤ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਨਾ ਚਾਹੁੰਦਾ ਹੈ। ਨਿਊਜ਼ ਏਜੰਸੀ ਰਾਇਟਰਜ਼ ਨੇ ਇਹ ਜਾਣਕਾਰੀ ਦਿੱਤੀ ਹੈ।

ਨਿਊਜ਼ ਏਜੰਸੀ ਰਾਇਟਰਜ਼ ਨੇ ਵਿਦੇਸ਼ ਮੰਤਰੀ ਦੇ ਹਵਾਲੇ ਨਾਲ ਜਾਣਕਾਰੀ ਦਿੰਦੇ ਹੋਏ ਆਖਿਆ ਹੈ ਕਿ ਅਸੀਂ ਭਾਰਤ ਸਰਕਾਰ ਦੇ ਸੰਪਰਕ ਵਿਚ ਹਾਂ। ਅਸੀਂ ਕੈਨੇਡੀਅਨ ਨਾਗਰਿਕਾਂ ਦੀ ਸੁਰੱਖਿਆ ਨੂੰ ਬੜੀ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਅਸੀਂ ਨਿੱਜੀ ਤੌਰ ‘ਤੇ ਭਾਰਤ ਨਾਲ ਗੱਲਬਾਤ ਕਰਨਾ ਜਾਰੀ ਰੱਖਾਂਗੇ। ਕਿਉਂਕਿ ਸਾਡਾ ਮੰਨਣਾ ਹੈ ਕਿ ਰਾਜਨੀਤਿਕ ਗੱਲਬਾਤ ਤਾਂ ਹੀ ਵਧੀਆ ਹੋ ਸਕਦੀ ਹੈ ਜੇ ਇਹ ਨਿੱਜੀ ਰੱਖੀ ਜਾਵੇ।

ਜੋਲੀ ਦਾ ਇਹ ਬਿਆਨ ਉਸ ਰਿਪੋਰਟ ਤੋਂ ਬਾਅਦ ਅਇਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਭਾਰਤ ਨੇ ਕੈਨੇਡਾਂ ਨੂੰ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਆਖਿਆ ਹੈ। ਭਾਰਤ ਨੇ ਕੈਨੇਡਾ ਨੂੰ ਕਿਹਾ ਹੈ ਕਿ ਉਸ ਨੂੰ 10 ਅਕਤੂਬਰ ਤਕ ਡਿਪਲੋਮੈਟਾਂ ਨੂੰ ਵਾਪਸ ਬੁਲਾਉਣਾ ਪਵੇਗਾ।ਰਾਇਟਰਜ਼ ਅਨੁਸਾਰ ਜਦੋਂ ਜੋਲੀ ਤੇ ਟਰੂਡੇ ਕੋਲੋਂ ਇਹ ਸਵਾਲ ਕੀਤਾ ਗਿਆ ਕਿ ਰਿਪੋਰਟ ਸਟੀਕ ਹੈ ਤਾਂ ਦੋਵਾਂ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ।

ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸੰਬੰਧਾਂ ਵਿਚ ਆਇਆ ਤਣਾਅ

ਨਿੱਝਰ ਦੀ ਗੋਲੀਬਾਰੀ ‘ਚ ਭਾਰਤ ਸਰਕਾਰ ਦੀ ਭੂਮਿਕਾ ਵਾਲੇ ਬਿਆਨ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਸੰਬੰਧਾਂ ਵਿਚ ਤਣਾਅ ਚੱਲ ਰਿਹਾ ਹੈ।ਜ਼ਿਕਰਯੋਗ ਹੈ ਕਿ ਨਿੱਝਰ ਭਾਰਤ ਵਿਚ ਇਕ ਅੱਤਵਾਦੀ ਸੀ ਜਿਸ ਨੂੰ 18 ਜੂਨ ਨੂੰ ਸਰੀ ਦੇ ਇਕ ਗੁਰਦੁਆਰਾ ਦੇ ਬਾਹਰ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ।