SYL ਮਾਮਲੇ ‘ਤੇ ਸੁਪਰੀਮ ਕੋਰਟ ਨੇ ਦਿਖਾਈ ਸਖ਼ਤੀ, ਕੇਂਦਰ ਤੇ ਪੰਜਾਬ ਸਰਕਾਰ ਨੂੰ ਦਿੱਤੇ ਇਹ ਹੁਕਮ

0
86

ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਉਂਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਪੰਜਾਬ ‘ਚ ਜਲਦ ਹੀ ਸਰਵੇ ਸ਼ੁਰੂ ਕਰਨ ਦੇ ਹੁਕਮ ਦਿੱਤੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਸਿਆਸਤ ਨਾ ਕਰ ਕੇ ਹੱਲ ਕੱਢਣ ਦੀ ਹਦਾਇਤ ਦਿੱਤੀ। ਇਸ ਤੋਂ ਇਲਾਵਾ ਪੰਜਾਬ ‘ਚ ਸਤਲੁਜ ਜਮੁਨਾ ਨਹਿਰ ਸਬੰਧੀ ਸਰਵੇ ‘ਚ ਕੇਂਦਰ ਸਰਕਾਰ ਦਾ ਸਹਿਯੋਗ ਕਰਨ ਦੇ ਹੁਕਮ ਵੀ ਦਿੱਤੇ। ਸੁਪਰੀਮ ਕੋਰਟ ਨੇ ਕਿਹਾ ਕਿ ਐੱਸਵਾਈਐੱਲ ਨਹਿਰ ਸਬੰਧੀ ਪ੍ਰਕਿਰਿਆ ਹਰਿਆਣਾ ‘ਚ ਲਗਪਗ ਪੂਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਨੂੰ ਸਖ਼ਤੀ ਕਰਨ ਲਈ ਮਜਬੂਰ ਨਾ ਕਰੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਦੇ ਦੂਸਰੇ ਹਫ਼ਤੇ ਹੋਵੇਗੀ।