ਅਣਪਛਾਤਿਆਂ ’ਤੇ ਕੇਸ ਦਰਜ ਕਰਕੇ ਧੋਖਾ ਕੀਤਾ

0
15

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੁਭਕਰਨ ਸਿੰਘ ਦੇ ਕਤਲ ਮਾਮਲੇ ‘ਚ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸ਼ੁਭਕਰਨ ਦੀ ਮੌਤ ਸਬੰਧੀ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਸੀ ਪਰ ਸੂਬਾ ਸਰਕਾਰ ਨੇ ਜਾਣ ਬੁੱਝ ਕੇ ਇੱਕ ਕਮਜ਼ੋਰ ਕੇਸ ਦਰਜ ਕਰਾਇਆ ਹੈ ਜੋ ਅਦਾਲਤ ‘ਚ ਮੂਧੇ ਮੂੰਹ ਡਿੱਗੇਗਾ। ਉਨ੍ਹਾਂ ਕਿਹਾ ਕਿ ਸ਼ੁਭਕਰਨ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਹਰਿਆਣਾ ਦੇ ਮੁੱਖ ਮੰਤਰੀ ਜਾਂ ਗ੍ਰਹਿ ਮੰਤਰੀ ਵਿਰੁੱਧ ਕੇਸ ਦਰਜ ਕਿਉਂ ਨਹੀਂ ਕਰਵਾਇਆ।