ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਹਲਾ ਦੀ ਗੋਲੀਆਂ ਮਾਰਕੇ ਹੱਤਿਆ

0
22

ਸ੍ਰੀ ਗੋਇੰਦਵਾਲ ਸਾਹਿਬ-ਚੋਹਲਾ ਸਾਹਿਬ ( ਨਈਅਰ)-ਗੋਇੰਦਵਾਲ-ਫਤਿਆਬਾਦ ਰੇਲਵੇ ਫਾਟਕ ‘ਤੇ ਪਹਿਲੀ ਮਾਰਚ ਨੂੰ ਸਵੇਰੇ 9 ਵਜੇ ਦੇ ਕਰੀਬ ਕਾਰ ਸਵਾਰ ਅਣਪਛਾਤੇ ਹਥਿਆਰਬੰਦ ਵਿਅਕਤੀਆ ਨੇ ਦੂਜੀ ਕਾਰ ‘ਚ ਸਵਾਰ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਮਾਰਿਆ ਗਿਆ ਨੌਜਵਾਨ ਆਮ ਆਦਮੀ ਪਾਰਟੀ ਦਾ ਸਰਗਰਮ ਆਗੂ ਸੀ ਤੇ ਅੱਜ ਕੱਲ੍ਹ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਵਿਚਰ ਰਿਹਾ ਸੀ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਚੋਹਲਾ ਪੁੱਤਰ ਸੇਵਾ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਹੈ। ਥਾਣਾ ਗੋਇੰਦਵਾਲ ਸਾਹਿਬ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਹੱਤਿਆ ਸਬੰਧੀ ਜਾਂਚ ਆਰੰਭ ਕਰ ਦਿੱਤੀ ਗਈ ਹੈ।