ਡਿਬਰੂਗੜ੍ਹ ਜੇਲ੍ਹ ’ਚ ਭਾਈ ਅੰਮ੍ਰਿਤਪਾਲ ਸਿੰਘ ਦੀ ਤਬੀਅਤ ਹੋਈ ਖਰਾਬ

0
13

ਬਰਨਾਲਾ-ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਤਬੀਅਤ ਨਾਸਾਜ਼ ਹੈ। ਉਸ ਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ। ਇਹ ਦਾਅਵਾ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਭਾਈ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਗਈ ਸੀ ਜਿਥੇ ਉਸ ਦੇ ਪਤੀ ਨੂੰ ਖੂਨ ਦੀ ਉਲਟੀ ਹੋਈ ਸੀ। ਉਹ ਬਹੁਤ ਕਮਜ਼ੋਰ ਹਨ। ਉਹ ਹਾਲ ਦੀ ਘੜੀ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੀ ਮੰਗ ਹੈ ਕਿ ਉਸ ਨੂੰ ਇੱਥੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਐਡਵੋਕੇਟ ਖਾਲਸਾ ਨੇ ਦਾਅਵਾ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਉਸ ਨੂੰ ਕਾਨੂੰਨੀ ਤੌਰ ‘ਤੇ ਆਪਣਾ ਲੀਗਲ ਐਡਵਾਈਜ਼ਰ ਤੇ ਬੁਲਾਰਾ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਇੱਕ ਕਾਪੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਵੀ ਭੇਜੀ ਹੈ।