ਬੁੜੈਲ ਜੇਲ੍ਹ ’ਚੋਂ 28 ਸਾਲਾਂ ਬਾਅਦ ਰਿਹਾਅ ਹੋਏ ਤਿੰਨ ਸਿੰਘਾਂ ਵੱਲੋਂ ਜਥੇਦਾਰ ਨਾਲ ਮੁਲਾਕਾਤ

0
16

ਅੰਮ੍ਰਿਤਸਰ-ਪਿਛਲੇ 28 ਸਾਲਾਂ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਅਤੇ ਹੁਣ ਜ਼ਮਾਨਤ ‘ਤੇ ਰਿਹਾਅ ਹੋਏ ਤਿੰਨ ਬੰਦੀ ਸਿੰਘਾਂ ਇੰਜਨੀਅਰ ਗੁਰਮੀਤ ਸਿੰਘ ਪਟਿਆਲਾ, ਲਖਵਿੰਦਰ ਸਿੰਘ ਲੱਖਾ ਅਤੇ ਸ਼ਮਸ਼ੇਰ ਸਿੰਘ ਉਕਸੀ ਜੱਟਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਥੇਦਾਰ ਵੱਲੋਂ ਸਕੱਤਰੇਤ ਵਿੱਚ ਤਿੰਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਸੰਘਰਸ਼ਸ਼ੀਲ ਸਿੰਘਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ। ਉਨ੍ਹਾਂ ਆਖਿਆ ਕਿ ਜਿਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ ਉਨ੍ਹਾਂ ਵਿੱਚ ਇਹ ਤਿੰਨ ਨੌਜਵਾਨ ਵੀ ਸ਼ਾਮਲ ਹਨ।