ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋ ਅਤਿਵਾਦੀ ਗ੍ਰਿਫ਼ਤਾਰ

0
13

ਚੰਡੀਗੜ੍ਹ-ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਖ਼ੁਫ਼ੀਆ ਕਾਰਵਾਈ ਦੌਰਾਨ ਪੰਜਾਬ ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਟਾਰਗੇਟ ਕਿਲਿੰਗ ਲਈ ਮੌਕੇ ਦੀ ਭਾਲ ‘ਚ ਸਨ ਪਰ ਪੁਲੀਸ ਦੀ ਮੁਸਤੈਦੀ ਨੇ ਸਾਜ਼ਿਸ਼ ਨਾਕਾਮ ਕਰ ਦਿੱਤੀ ਹੈ।ਇਨ੍ਹਾਂ ਪਾਸੋਂ 2 ਪਿਸਤੌਲਾਂ ਸਮੇਤ 4 ਮੈਗਜ਼ੀਨਾਂ ਅਤੇ 30 ਕਾਰਤੂਸ ਬਰਾਮਦ ਕੀਤੇ ਗਏ ਹਨ।