ਭਾਰੀ ਮੀਂਹ ਤੇ ਬਰਫ਼ਬਾਰੀ ਨੇ ਅਫ਼ਗਾਨਿਸਤਾਨ ‘ਚ ਮਚਾਈ ਤਬਾਹੀ, 39 ਲੋਕਾਂ ਦੀ ਮੌਤ; 14,000 ਤੋਂ ਵੱਧ ਮਾਰੇ ਗਏ ਪਸ਼ੂ

0
18

ਕਾਬੁਲ : ਅਫਗਾਨਿਸਤਾਨ ਦੇ ਵੱਖ-ਵੱਖ ਸੂਬਿਆਂ ‘ਚ ਭਾਰੀ ਮੀਂਹ ਅਤੇ ਬਰਫਬਾਰੀ ਨੇ ਤਬਾਹੀ ਮਚਾਈ ਹੋਈ ਹੈ। ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ ਘੱਟੋ-ਘੱਟ 39 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ ਹਨ।

ਨਿਊਜ਼ ਏਜੰਸੀ ਏਐਨਆਈ ਨੇ ਖਾਮਾ ਪ੍ਰੈਸ ਦੇ ਹਵਾਲੇ ਨਾਲ ਕਿਹਾ ਕਿ ਅਫਗਾਨਿਸਤਾਨ ਭਾਰੀ ਮੀਂਹ ਅਤੇ ਬਰਫ਼ਬਾਰੀ ਨਾਲ ਜੂਝ ਰਿਹਾ ਹੈ। ਹਾਲ ਹੀ ਵਿੱਚ ਹੋਈ ਭਾਰੀ ਬਰਫ਼ਬਾਰੀ ਨੇ ਸੂਬਿਆਂ ਅਤੇ ਜ਼ਿਲ੍ਹਿਆਂ ਵਿੱਚ ਕਈ ਮਾਰਗਾਂ ਨੂੰ ਪ੍ਰਭਾਵਿਤ ਕੀਤਾ ਹੈ।

ਮੀਂਹ ਅਤੇ ਬਰਫ਼ਬਾਰੀ ਕਾਰਨ ਸੈਂਕੜੇ ਘਰ ਤਬਾਹ

ਆਫਤ ਪ੍ਰਬੰਧਨ ਮੰਤਰਾਲੇ ਦੇ ਬੁਲਾਰੇ ਜਨਾਨ ਸਾਏਕ ਨੇ ਕਿਹਾ ਕਿ ਬਰਫਬਾਰੀ ਕਾਰਨ ਹਜ਼ਾਰਾਂ ਜਾਨਵਰਾਂ ਦੀ ਵੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬਰਫਬਾਰੀ ਅਤੇ ਮੀਂਹ ਨੇ 637 ਰਿਹਾਇਸ਼ੀ ਘਰ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਹਨ। ਇਸ ਤੋਂ ਇਲਾਵਾ 14,000 ਪਸ਼ੂਆਂ ਦੀ ਜਾਨ ਵੀ ਲੈ ਲਈ ਗਈ ਹੈ।

ਲੋਕਾਂ ਨੇ ਮਦਦ ਮੰਗੀ

ਇਸ ਦੌਰਾਨ ਸਥਾਨਕ ਨਿਵਾਸੀ ਅਬਦੁਲ ਕਾਦਿਰ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਬਰਫਬਾਰੀ ਨੇ ਉਨ੍ਹਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਪਸ਼ੂ ਵੀ ਮਾਰੇ ਗਏ ਹਨ। ਇੱਕ ਹੋਰ ਨਿਵਾਸੀ ਅਮਾਨਉੱਲਾ ਨੇ ਸਰਕਾਰੀ ਸਹਾਇਤਾ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਦੀ ਜਲਦੀ ਤੋਂ ਜਲਦੀ ਮਦਦ ਕੀਤੀ ਜਾਵੇ।

ਸਲੰਗ ਹਾਈਵੇ ਮੁੜ ਖੋਲ੍ਹਿਆ

ਜ਼ਿਕਰਯੋਗ ਹੈ ਕਿ ਪਿਛਲੇ ਚਾਰ ਦਿਨਾਂ ਦੀ ਬਰਫਬਾਰੀ ਅਤੇ ਬਰਫੀਲੇ ਤੂਫਾਨ ਤੋਂ ਬਾਅਦ ਸੋਮਵਾਰ ਨੂੰ ਸਾਲੰਗ ਹਾਈਵੇਅ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ। ਬਰਫਬਾਰੀ ਅਤੇ ਮੀਂਹ ਕਾਰਨ ਸਲੰਗ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ।