ਸਤਿੰਦਰ ਸਰਤਾਜ-ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਯਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼

0
18

ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਦੀ ਨਵੀਂ ਫਿਲਮ ‘ਸ਼ਾਇਰ‘ 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਚ ਨੀਰੂ ਦੀ ਜੋੜੀ ਇੱਕ ਵਾਰ ਫਿਰ ਤੋਂ ਸਤਿੰਦਰ ਸਰਤਾਜ ਨਾਲ ਨਜ਼ਰ ਆਉਣ ਵਾਲੀ ਹੈ। ਹਾਲ ਹੀ ’ਚ ਫਿਲਮ ਦਾ ਪੋਸਟਰ ਵੀ ਰਿਲੀਜ਼ ਹੋਇਆ ਸੀ। ‘ਸ਼ਾਯਰ‘, ਜਿਸ ਦਾ ਪਹਿਲਾ ਗੀਤ ‘ਮਹਿਬੂਬ ਜੀ’ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਰਿਲੀਜ਼ ਹੋ ਗਿਆ ਹੈ। ‘ਨੀਰੂ ਬਾਜਵਾ ਇੰਟਰਟੇਨਮੈਂਟ‘ ਦੇ ਬੈਨਰ ਹੇਠ ਬਣਾਈ ਜਾ ਰਹੀ ਉਕਤ ਫਿਲਮ ਦਾ ਨਿਰਦੇਸ਼ਨ ਉਦੈ ਪ੍ਰਤਾਪ ਸਿੰਘ ਅਤੇ ਲੇਖਨ ਜਗਦੀਪ ਵੜਿੰਗ ਵੱਲੋਂ ਕੀਤਾ ਗਿਆ ਹੈ, ਜਦਕਿ ਇਸ ਦਾ ਸਿਨੇਮਾਟੋਗ੍ਰਾਫ਼ਰੀ ਪੱਖ ਸੰਦੀਪ ਪਾਟਿਲ ਦੁਆਰਾ ਸੰਭਾਲਿਆ ਗਿਆ ਹੈ। ਇਸ ਗੀਤ ਨੂੰ ਵੈਲੇਨਟਾਈਨ ਵੀਕ ਦੇ ਮੌਕੇ ‘ਤੇ ਰਿਲੀਜ਼ ਕੀਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਮੋਹਾਲੀ ਆਸ-ਪਾਸ ਫਿਲਮਾਈ ਗਈ ਇਸ ਫਿਲਮ ਵਿੱਚ ਡਾ. ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਲੀਡ ਜੋੜੀ ਦੇ ਰੂਪ ਵਿੱਚ ਨਜ਼ਰ ਅਉਣਗੇ. ਦੋਵਾਂ ਦਾ ਪਿਆਰ ਭਰਿਆ ਅੰਦਾਜ਼ ਦਰਸ਼ਕਾਂ ਦੇ ਦਿਲਾਂ ਨੂੰ ਖੂਬ ਭਾਅ ਰਿਹਾ ਹੈ। ਇਸ ਤੋਂ ਪਹਿਲਾਂ ਦੋਵਾਂ ਦੀ ਜੋੜੀ ‘ਕਲੀ ਜੋਟਾ’ ਫਿਲਮ ’ਚ ਨਜ਼ਰ ਆਈ ਸੀ। ਇਸ ਫਿਲਮ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਨੂੰ ਖੂਬ ਪਸੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਫੈਨਜ਼ ਬੇਸਵਰੀ ਦੇ ਨਾਲ ‘ਸ਼ਾਇਰ‘ ਫਿਲਮ ਦਾ ਇੰਤਜ਼ਾਰ ਕਰ ਰਹੇ ਹਨ।