ਸਰਕਾਰ ਪਰਵਾਸੀਆਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਵਚਨਬੱਧ-ਧਾਲੀਵਾਲ

0
16

ਧੂਰੀ-ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨਾਲ ਸਬੰਧਤ ਐਨਆਰਆਈਜ਼ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਪਿੰਡ ਲੱਡਾ ਵਿੱਚ ਸੂਬੇ ਦੇ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਐਨਆਰਆਈਜ਼ ਨਾਲ ਵਿਸ਼ੇਸ਼ ਮਿਲਣੀ ਕੀਤੀ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਐਨਆਰਆਈ ਮਿਲਣੀ ਵਿੱਚ ਸੰਗਰੂਰ ਦੇ ਨਾਲ-ਨਾਲ ਪਟਿਆਲਾ, ਫ਼ਤਿਹਗੜ੍ਹ ਸਾਹਿਬ, ਬਰਨਾਲਾ, ਮਾਲੇਰਕੋਟਲਾ, ਮਾਨਸਾ, ਲੁਧਿਆਣਾ ਅਤੇ ਬਠਿੰਡਾ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੀਆਂ 89 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ ਬਹੁਤ ਸਾਰੀਆਂ ਦਾ ਨਿਬੇੜਾ ਮੌਕੇ ‘ਤੇ ਕਰ ਦਿੱਤਾ ਗਿਆ ਹੈ ਅਤੇ ਜਿਹੜੀਆਂ ਦਰਖਾਸਤਾਂ ਲਈ ਜਾਂਚ ਜਾਂ ਰਿਕਾਰਡ ਵਾਚਣ ਦੀ ਲੋੜ ਹੈ ਉਨ੍ਹਾਂ ਦਾ ਹੱਲ ਵੀ 31 ਮਾਰਚ ਤੱਕ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।