ਇਜ਼ਰਾਈਲ ਨਾਲ ਤਣਾਅ ਦਰਮਿਆਨ ਪਾਕਿਸਤਾਨ ਪਹੁੰਚੇ ਈਰਾਨ ਦੇ ਰਾਸ਼ਟਰਪਤੀ, ਦੋਵਾਂ ਦੇਸ਼ਾਂ ਦੇ ਸਬੰਧ ਸੁਧਾਰਨ ‘ਤੇ ਦੇਣਗੇ ਜ਼ੋਰ

0
11

ਇਸਲਾਮਾਬਾਦ : ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਪਾਕਿਸਤਾਨ ਦੀ ਰਾਜਧਾਨੀ ‘ਚ ਸਖ਼ਤ ਸੁਰੱਖਿਆ ਵਿਚਕਾਰ ਤਿੰਨ ਦਿਨਾਂ ਅਧਿਕਾਰਤ ਦੌਰੇ ‘ਤੇ ਸੋਮਵਾਰ ਨੂੰ ਇਸਲਾਮਾਬਾਦ ਪਹੁੰਚੇ। ਵਿਦੇਸ਼ ਵਿਭਾਗ ਨੇ ਇਹ ਜਾਣਕਾਰੀ ਦਿੱਤੀ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਈਰਾਨ ਦੇ ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਉੱਚ ਪੱਧਰੀ ਵਫਦ ਵੀ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਆਮਦ ਦੌਰਾਨ ਉਨ੍ਹਾਂ ਦੇ ਸਮੂਹ ‘ਚ ਵਿਦੇਸ਼ ਮੰਤਰੀ, ਕੈਬਨਿਟ ਦੇ ਹੋਰ ਮੈਂਬਰ ਅਤੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ ਕਿ ਇਹ ਦੌਰਾ ਬੁੱਧਵਾਰ ਤੱਕ ਜਾਰੀ ਰਹੇਗਾ। ਦੌਰੇ ਦੌਰਾਨ ਦੋਵੇਂ ਮੁਸਲਿਮ ਗੁਆਂਢੀ ਇਸ ਸਾਲ ਬੇਮਿਸਾਲ ਫੌਜੀ ਹਮਲਿਆਂ ਤੋਂ ਬਾਅਦ ਸਬੰਧ ਸੁਧਾਰਨ ਦੀ ਕੋਸ਼ਿਸ਼ ਕਰਨਗੇ।

ਕਰਾਚੀ ‘ਚ ਜਨਤਕ ਛੁੱਟੀ ਦਾ ਐਲਾਨ

ਬਿਆਨ ਵਿਚ ਕਿਹਾ ਗਿਆ ਹੈ ਕਿ ਰਾਏਸੀ ਪੂਰਬੀ ਸ਼ਹਿਰ ਲਾਹੌਰ ਅਤੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਦਾ ਵੀ ਦੌਰਾ ਕਰਨਗੇ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਇਸਲਾਮਾਬਾਦ ‘ਚ ਰਈਸੀ ਦੇ ਆਉਣ ‘ਤੇ ਸੁਰੱਖਿਆ ਉਪਾਵਾਂ ਦੇ ਤਹਿਤ ਪ੍ਰਮੁੱਖ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਸੀ, ਜਦਕਿ ਸਰਕਾਰ ਨੇ ਕਰਾਚੀ ‘ਚ ਜਨਤਕ ਛੁੱਟੀ ਦਾ ਐਲਾਨ ਕੀਤਾ ਸੀ। ਰਾਇਸੀ ਦੇ ਇਸ ਦੌਰੇ ਨੂੰ ਇਸਲਾਮਾਬਾਦ ਨਾਲ ਸਬੰਧਾਂ ਨੂੰ ਆਮ ਵਾਂਗ ਕਰਨ ਦੀ ਦਿਸ਼ਾ ‘ਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ।