ਦਿੱਲੀ ਸ਼ਰਾਬ ਨੀਤੀ ਕੇਸ ਵਿਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

0
15

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ‘ਆਪ‘ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੰਜੇ ਸਿੰਘ ਦੇ ਵਕੀਲ ਨੇ ਕਿਹਾ ਕਿ ਉਹ ਇਸ ਕੇਸ ਵਿਚ ਆਪਣੀ ਭੂਮਿਕਾ ਨਾਲ ਸਬੰਧਤ ਕੋਈ ਬਿਆਨ ਨਹੀਂ ਦੇਣਗੇ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਈਡੀ ਤੋਂ ਪੁੱਛਿਆ ਸੀ ਕਿ ਕੀ ਸੰਜੇ ਸਿੰਘ ਨੂੰ ਜ਼ਿਆਦਾ ਦਿਨਾਂ ਲਈ ਜੇਲ੍ਹ ਵਿੱਚ ਰੱਖਣ ਦੀ ਲੋੜ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਸਾਨੂੰ ਇਹ ਦੇਖਣਾ ਹੋਵੇਗਾ ਕਿ ਗਵਾਹਾਂ ਦੇ ਸਾਹਮਣੇ ਉਨ੍ਹਾਂ ਦੇ ਬਿਆਨ ਲਏ ਗਏ ਹਨ ਜਾਂ ਨਹੀਂ। ਉਹ 6 ਮਹੀਨੇ ਜੇਲ੍ਹ ਵਿੱਚ ਰਹੇ। ਈਡੀ ਨੇ ਅਦਾਲਤ ਨੂੰ ਕਿਹਾ ਕਿ ਸਾਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਸੰਜੇ ਸਿੰਘ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ। ਇਸ ਸਾਲ ਜਨਵਰੀ ਵਿਚ, ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਪਣੀ ਚਾਰਜਸ਼ੀਟ ਵਿੱਚ ਸੰਜੇ ਸਿੰਘ ਦਾ ਨਾਮ ਸ਼ਾਮਲ ਕੀਤਾ ਸੀ। ਮਈ 2023 ਵਿੱਚ, ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਈਡੀ ਨੇ ਗਲਤੀ ਨਾਲ ਉਸਦਾ ਨਾਮ ਜੋੜ ਲਿਆ ਸੀ। ਇਸ ‘ਤੇ ਈਡੀ ਨੇ ਕਿਹਾ ਕਿ ਸਾਡੀ ਚਾਰਜਸ਼ੀਟ ‘ਚ ਚਾਰ ਥਾਂਵਾਂ ‘ਤੇ ਸੰਜੇ ਸਿੰਘ ਦਾ ਨਾਂ ਲਿਖਿਆ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਥਾਂਵਾਂ ‘ਤੇ ਨਾਮ ਦੀ ਸਪੈਲਿੰਗ ਸਹੀ ਹੈ। ਸਿਰਫ਼ ਇੱਕ ਥਾਂ ‘ਤੇ ਟਾਈਪਿੰਗ ਦੀ ਗਲਤੀ ਸੀ।