ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ-ਮੁੱਖ ਮੰਤਰੀ

0
6

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ‘ ‘ਤੇ ਪੁਸ਼ਟੀ ਕੀਤੀ ਕਿ ਪਰਮਪਾਲ ਕੌਰ ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਸਤੀਫ਼ੇ ਦਾ ਵਿਧੀ ਵਿਧਾਨ ਹੁੰਦਾ ਹੈ ਅਤੇ ਪ੍ਰਕਿਰਿਆ ‘ਚੋਂ ਲੰਘਣਾ ਪੈਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਤੀਫ਼ੇ ਦੀ ਪ੍ਰਵਾਨਗੀ ਤੋਂ ਬਿਨਾਂ ਅਗਲਾ ਕਦਮ ਉਠਾਉਣ ਕਰਕੇ ਸਾਰੀ ਉਮਰ ਦੀ ਕਮਾਈ ਵੀ ਖ਼ਤਰੇ ਵਿਚ ਪੈ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਹਲੀ ਵਿਚ ਹੀ ਪਰਮਪਾਲ ਕੌਰ ਆਈਏਐੱਸ ਬਣੇ ਸਨ।