ਫਿਨਲੈਂਡ ਦੇ ਸਕੂਲ ’ਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ, ਦੋ ਜ਼ਖਮੀ

0
15

ਹੇਲਸਿੰਕੀ-ਫਿਨਲੈਂਡ ਦੇ ਇੱਕ ਸਕੂਲ ਵਿਚ ਮੰਗਲਵਾਰ ਨੂੰ ਗੋਲੀਬਾਰੀ ਹੋਈ ਸੀ। ਸੀ.ਐੱਨ.ਐੱਨ. ਦੀ ਰਿਪੋਰਟ ਮੁਤਾਬਕ ਇਸ ਵਿਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ। ਦੋ ਜ਼ਖਮੀ ਹਨ। 12 ਸਾਲਾ ਹਮਲਾਵਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਮਾਰੇ ਗਏ ਵਿਦਿਆਰਥੀ ਦੀ ਉਮਰ 12 ਸਾਲ ਦੱਸੀ ਜਾ ਰਹੀ ਹੈ। ਮੁਲਜ਼ਮ ਅਤੇ ਮ੍ਰਿਤਕ ਵਿਦਿਆਰਥੀ ਇੱਕੋ ਸਕੂਲ ਵਿੱਚ ਪੜ੍ਹਦੇ ਹਨ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਿਆ ਪਰ ਕੁਝ ਸਮੇਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਇਹ ਘਟਨਾ ਰਾਜਧਾਨੀ ਹੇਲਸਿੰਕੀ ਦੇ ਇੱਕ ਉਪਨਗਰੀ ਇਲਾਕੇ ਵਿੱਚ ਵਾਪਰੀ। ਜਾਣਕਾਰੀ ਅਨੁਸਾਰ ਘਟਨਾ ਸਵੇਰੇ 9 ਵਜੇ ਵਿਰਟੋਲਾ ਸਕੂਲ ਵਿੱਚ ਵਾਪਰੀ। ਸਕੂਲ ਪ੍ਰਸ਼ਾਸਨ ਨੇ ਪੁਲਿਸ ਨੂੰ ਬੁਲਾਇਆ। ਦੋਸ਼ੀ ਵਿਦਿਆਰਥੀ ਆਪਣੇ ਰਿਸ਼ਤੇਦਾਰ ਦੀ ਲਾਈਸੈਂਸੀ ਹੈਂਡਗੰਨ ਲੈ ਕੇ ਆਇਆ ਸੀ। ਪੁਲਿਸ ਮੁਤਾਬਕ ਘਟਨਾ ਦੀ ਜਾਂਚ ਜਾਰੀ ਹੈ। ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮੁਲਜ਼ਮ ਨੇ ਗੋਲੀ ਕਿਉਂ ਚਲਾਈ? ਮੁਲਜ਼ਮਾਂ ਖਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਦਰਜ ਕੀਤੇ ਗਏ ਹਨ। ਗੋਲੀਬਾਰੀ ਦੌਰਾਨ ਸਾਰੇ ਵਿਦਿਆਰਥੀ ਆਪਣੇ ਕਲਾਸ ਦੇ ਕਮਰਿਆਂ ਵਿੱਚ ਬੰਦ ਸਨ। ਪ੍ਰਸ਼ਾਸਨ ਦੇ ਲੋਕ ਵੀ ਉਦੋਂ ਤੱਕ ਬਾਹਰ ਨਹੀਂ ਆਏ ਜਦੋਂ ਤੱਕ ਪੁਲਿਸ ਨੇ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਨਹੀਂ ਦਿੱਤਾ।