‘ਮੁੰਬਈ ‘ਚ ਕੁਝ ਵੱਡਾ ਕਰਨ ਵਾਲਾ ਹੈ ਲਾਰੈਂਸ ਬਿਸ਼ਨੋਈ ਗੈਂਗ’, ਸਲਮਾਨ ਦੇ ਘਰ ਫਾਇਰਿੰਗ ਦੌਰਾਨ ਪੁਲਿਸ ਨੂੰ ਮਿਲੀ ਧਮਕੀ

0
10

ਮੁੰਬਈ : ਮੁੰਬਈ ਪੁਲਿਸ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਸ ਨੂੰ ਇਕ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਤੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦਾ ਆਦਮੀ ਮੁੰਬਈ ਆ ਕੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਹੈ। ਉੱਥੇ ਹੀ ਮੁੰਬਈ ਪੁਲਿਸ ਕੰਟਰੋਲ ਨੇ ਸਥਾਨਕ ਪੁਲਿਸ ਸਟੇਸ਼ਨ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਕੈਬ ਬੁੱਕ ਕਰਵਾਉਣ ਵਾਲੇ 20 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਰੋਹਿਤ ਤਿਆਗੀ ਵਜੋਂ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੱਸਿਆ ਕਿ ਮੁਲਜ਼ਮ ਨੇ ਅਦਾਕਾਰਾ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਤੋਂ ਬਾਂਦਰਾ ਪੁਲਿਸ ਸਟੇਸ਼ਨ ਤਕ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਕੈਬ ਬੁੱਕ ਕਰਵਾਈ ਸੀ।

ਪੁਲਿਸ ਨੇ ਦੱਸਿਆ ਕਿ ਕੈਬ ਡਰਾਈਵਰ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਪਹੁੰਚਿਆ ਤੇ ਜਦੋਂ ਉਸ ਨੇ ਉਥੇ ਮੌਜੂਦ ਚੌਕੀਦਾਰ ਨੂੰ ਇਸ ਬਾਰੇ ਪੁੱਛਿਆ ਤਾਂ ਉਹ ਦੰਗ ਰਹਿ ਗਿਆ। ਕੈਬ ਡਰਾਈਵਰ ਨੇ ਇਸ ਬੁਕਿੰਗ ਦੀ ਸੂਚਨਾ ਬਾਂਦਰਾ ਪੁਲਿਸ ਸਟੇਸ਼ਨ ਨੂੰ ਦਿੱਤੀ।

ਉੱਥੇ ਹੀ ਪੁਲਿਸ ਨੇ ਇਸ ਮਾਮਲੇ ‘ਚ ਬਿਹਾਰ ਦੇ ਦੋ ਪਰਿਵਾਰਾਂ ਦੇ ਬਿਆਨ ਦਰਜ ਕੀਤੇ ਹਨ। ਦੱਸ ਦੇਈਏ ਕਿ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦੀ ਘਟਨਾ ਦੇ ਕੁਝ ਘੰਟਿਆਂ ਬਾਅਦ ਫੇਸਬੁੱਕ ‘ਤੇ ਇਕ ਪੋਸਟ ਲਿਖੀ ਗਈ ਸੀ, ਜਿਸ ‘ਚ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਗਈ ਸੀ। ਇਹ ਪੋਸਟ ਕਥਿਤ ਤੌਰ ‘ਤੇ ਅਨਮੋਲ ਬਿਸ਼ਨੋਈ ਵੱਲੋਂ ਲਿਖੀ ਗਈ ਸੀ।