ਸਲਮਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ ਵਿਚ ਪੰਜਾਬ ’ਚੋਂ ਦੋ ਮੁਲਜ਼ਮ ਗ੍ਰਿਫ਼ਤਾਰ

0
10

ਮੁੰਬਈ-ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਅੱਜ ਪੰਜਾਬ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਨੇ 15 ਮਾਰਚ ਨੂੰ ਸ਼ੂਟਰਾਂ ਨੂੰ ਹਥਿਆਰ ਅਤੇ ਕਾਰਤੂਸ ਮੁਹੱਈਆ ਕਰਵਾਏ ਸਨ। ਦੋਵਾਂ ਨੂੰ ਉੱਤਰੀ ਪੰਜਾਬ ਤੋਂ ਅਪਰਾਧ ਸ਼ਾਖਾ ਦੀ ਟੀਮ ਨੇ ਗ੍ਰਿਫਤਾਰ ਕੀਤਾ ਸੀ ਤੇ ਇਨ੍ਹਾਂ ਨੂੰ ਮੁੰਬਈ ਲਿਜਾਇਆ ਜਾ ਰਿਹਾ ਹੈ। ਦੋਵੇਂ ਮੁਲਜ਼ਮ ਸਾਗਰ ਪਾਲ (21) ਅਤੇ ਵਿੱਕੀ ਗੁਪਤਾ (24) ਨਾਲ ਤਿੰਨ ਘੰਟੇ ਤੱਕ ਪਨਵੇਲ ਵਿੱਚ ਰੁਕੇ ਸਨ।