ਸਾਬਕਾ ਮੰਤਰੀ ਗਰਚਾ ਦੀ ਹੋਈ ਅਕਾਲੀ ਦਲ ’ਚ ਘਰ ਵਾਪਸੀ

0
13

ਲੁਧਿਆਣਾ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ੍ਰੀ ਗਰਚਾ ਦੀ ਗੁਰਦੇਵ ਨਗਰ ਸਥਿਤ ਰਿਹਾਇਸ਼ ਵਿੱਚ ਸਮਾਗਮ ਹੋਇਆ। ਇਸ ਮੌਕੇ ਜਗਦੀਸ਼ ਸਿੰਘ ਗਰਚਾ ਨੇ ਘਰ ਵਾਪਸੀ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤ ਸਿਰਫ਼ ਅਤੇ ਸਿਰਫ਼ ਅਕਾਲੀ ਦਲ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਬੰਦ ਕਮਰਾ ਮੀਟਿੰਗ ਕਰਕੇ ਲੁਧਿਆਣਾ ਲੋਕ ਸਭਾ ਸੀਟ ਲਈ ਸਾਂਝੇ ਉਮੀਦਵਾਰ ਬਾਰੇ ਗੱਲਬਾਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਲਦ ਹੀ ਸਾਰੀਆਂ ਸੀਟਾਂ ’ਤੇ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰੇਗਾ।