ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ

0
11

ਅਮੇਠੀ (ਯੂਪੀ)-ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ ਆਪਣੀ ਨਾਮਜ਼ਦਗੀ ਲਈ ਆਪਣੀ ਮਾਂ ਸੋਨੀਆ ਗਾਂਧੀ ਅਤੇ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨਾਲ  ਇੱਥੇ ਪੁੱਜੇ। ਰਾਹੁਲ ਆਪਣੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਹੋਰਾਂ ਨਾਲ ਇੱਥੇ ਫੁਰਸਤਗੰਜ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ। ਕਾਂਗਰਸ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਅਤੇ ਕਿਸ਼ੋਰੀ ਲਾਲ ਸ਼ਰਮਾ ਦੀ ਨਾਮਜ਼ਦਗੀ ਲਈ ਕਾਂਗਰਸ ਆਗੂ ਕ੍ਰਮਵਾਰ ਰਾਏਬਰੇਲੀ ਅਤੇ ਅਮੇਠੀ ਜਾਣਗੇ। ਕਿਆਸ ਖਤਮ ਕਰਦੇ ਹੋਏ ਪਾਰਟੀ ਨੇ  ਸਵੇਰੇ ਐਲਾਨ ਕੀਤਾ ਕਿ ਰਾਹੁਲ ਗਾਂਧੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਚੋਣ ਲੜਨਗੇ, ਜੋ ਪਹਿਲਾਂ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਦਾ ਚੋਣ ਖੇਤਰ ਸੀ। ਪਾਰਟੀ ਨੇ ਬਿਆਨ ‘ਚ ਕਿਹਾ ਕਿ ਗਾਂਧੀ ਪਰਿਵਾਰ ਦੇ ਕਰੀਬੀ ਸਾਥੀ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਲੋਕ ਸਭਾ ਸੀਟ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।